ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਮੁੰਬਈ ਦੌਰੇ ਦੇ ਦੌਰਾਨ ਥਾਇਰੋਕੇਅਰ ਦੇ ਅਫ਼ਸਰ-ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਇਸ ਮੁਲਾਕਾਤ ਦੇ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਸਿਹਤ ਸਹੂਲਤਾਵਾਂ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ।ਇਸ ਮੁਲਾਕਾਤ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ‘ਚ ਨਿਵੇਸ਼ ਹਿੱਤ ਲੈਬ ਨੈੱਟਵਰਕ ਬਣਾਉਣ ਲਈ ਵੀ ਸੱਦਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਅਤੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੇ ਸਾਡੀ ਪੇਸ਼ਕਸ਼ ਦੇ ਵਿੱਚ ਦਿਲਚਸਪੀ ਦਿਖਾਈ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸਿਹਤ ਖੇਤਰ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੋਸਤਾਨ ਯੂਨੀਲੀਵਰ ਦੇ ਅਧਿਕਾਰੀਆਂ ਦੇ ਨਾਲ ਵੀ ਮੀਟਿੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਨੂੰ ਲੈ ਕੇ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਹੈ ਇਨਹਾਂ ਅਧਿਕਾਰੀਆਂ ਨੇ ਸਾਡੀ ਪੇਸ਼ਕਸ਼ ਦੇ ਵਿੱਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਹਤ ਖੇਤਰ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੋਸਤਾਨ ਯੂਨੀਲੀਵਰ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਸੀ।