1 ਤੇ 2 ਫਰਵਰੀ ਨੂੰ ਬਾਰਡਰ ਇਲਾਕਿਆਂ ਦਾ ਦੌਰਾ ਕਰਨਗੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇਸ ਸਾਲ ਮੁੜ ਤੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਤਿਆਰੀ ’ਚ ਹਨ। ਮਿਲੀ ਜਾਣਕਾਰੀ ਮੁਤਾਬਿਕ 1 ਤੋਂ 2 ਫਰਵਰੀ ਤੱਕ ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆ ਦਾ ਦੌਰਾ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ 1 ਫਰਵਰੀ ਨੂੰ ਆਪਣੇ ਦੋ ਦਿਨਾਂ ਦੌਰੇ ਦੌਰਾਨ ਰਾਜਪਾਲ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ, ਗੁਰਦਾਸਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 2 ਫਰਵਰੀ ਨੂੰ ਰਾਜਪਾਲ ਫਾਜ਼ਿਲਕਾ ਦੇ ਐਮਆਰ ਕਾਲਜ ਵਿੱਚ ਸਰਪੰਚਾਂ ਨੂੰ ਮਿਲਣਗੇ ਅਤੇ ਫਿਰ ਫਿਰੋਜ਼ਪੁਰ ਪਹੁੰਚ ਕੇ ਡੈਂਟਲ ਕਾਲਜ ਵਿੱਚ ਸਰਪੰਚਾਂ ਨਾਲ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਫਿਰੋਜ਼ਪੁਰ ਵਿੱਚ ਵੀ ਰਾਜਪਾਲ ਕੇਂਦਰ ਅਤੇ ਸੂਬੇ ਦੇ ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਕਾਬਿਲੇਗੌਰ ਹੈ ਕਿ ਰਾਜਪਾਲ ਨੇ ਪਿਛਲੇ ਸਾਲ ਅਪ੍ਰੈਲ ਅਤੇ ਸਤੰਬਰ ‘ਚ ਵੀ ਸਰਹੱਦੀ ਜ਼ਿਲਿਆਂ ਦਾ ਦੌਰਾ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨਾਲ ਰਾਸ਼ਟਰੀ ਸੁਰੱਖਿਆ ਅਤੇ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ‘ਤੇ ਪੈਦਾ ਹੁੰਦੇ ਖਤਰੇ ’ਤੇ ਚਰਚਾ ਕੀਤੀ ਸੀ। ਉਸ ਸਮੇਂ ਵਿਰੋਧੀ ਪਾਰਟੀਆਂ ਨੇ ਵੀ ਰਾਜਪਾਲ ਦੀ ਇਸ ਫੇਰੀ ਨੂੰ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੰਦਿਆਂ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਸੀ। ਖੈਰ ਇਸ ਵਾਰ ਰਾਜਪਾਲ 1 ਫਰਵਰੀ ਨੂੰ ਪੰਜਾਬ ਸਰਕਾਰ ਦੇ ਹੈਲੀਕਾਪਟਰ ‘ਤੇ ਚੰਡੀਗੜ੍ਹ ਤੋਂ ਪਠਾਨਕੋਟ ਜਾਣਗੇ। ਜਿੱਥੇ ਇੰਪਰੂਵਮੈਂਟ ਟਰੱਸਟ ਆਡੀਟੋਰੀਅਮ ਵਿੱਚ ਜ਼ਿਲ੍ਹੇ ਦੇ ਸਰਪੰਚਾਂ ਅਤੇ ਸਥਾਨਕ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮਿਲਣਗੇ।

Leave a Reply

Your email address will not be published. Required fields are marked *