ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਅੰਮ੍ਰਿਤਸਰ ਉੱਤਰੀ ਤੋਂ MLA ਅਤੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜਿਆ ਹੈ । ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ਵਿੱਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ।