ਪੰਜਾਬ ਵਿੱਚ ਅਕਸਰ ਹੀ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਜਿੱਥੇ ਕਿ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆ ਹਨ ਉਥੇ ਹੀ ਬੀਤੇ ਕਈ ਮਹੀਨੇ ਪਹਿਲਾ ਫਗਵਾੜਾ ਵਿਖੇ ਵਾਪਰੀ ਬੇਅਦਬੀ ਦੀ ਘਟਨਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਫੜਣ ਵਿੱਚ ਅਸਫਲ ਸਾਬਤ ਹੋਈ ਹੈ। ਫਗਵਾੜਾ ਵਿਖੇ ਇੱਕ ਹੋਰ ਵਾਪਰੀ ਬੇਅਦਬੀ ਦੀ ਘਟਨਾਂ ਨੇ ਫਗਵਾੜਾ ਪੁਲਿਸ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਤੇ ਵੀ ਸਵਾਲੀਆ ਨਿਸ਼ਾਨ ਖੜੇ ਕਰ ਦਿੱਤੇ ਹਨ। ਹੁਣ ਤਾਜਾ ਮਾਮਲਾ ਸਾਹਮਣੇ ਆਇਆ ਹੈ ਫਗਵਾੜਾ ਦੇ ਵਰਿੰਦਰ ਪਾਰਕ ਨਜਦੀਕ ਬਣੇ ਕੂੜੇ ਦੇ ਡੰਪ ਤੋਂ ਜਿੱਥੇ ਕਿ ਸ਼੍ਰੀ ਗੁਟਕਾ ਸਾਹਿਬ ਦਾ ਸਰੂਪ ਕੂੜੇ ਦੇ ਢੇਰ ਵਿੱਚੋਂ ਮਿਲੇ ਹਨ। ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਜਿੱਥੇ ਸਿੱਖ ਸੰਗਤਾਂ ਘਟਨਾ ਸਥਲ ਤੇ ਪਹੁੰਚੀਆਂ ਉਥੇ ਹੀ ਸਮੂਹ ਸੰਗਤਾਂ ਨੇ ਸ਼੍ਰੀ ਗੁਟਕਾ ਸਾਹਿਬ ਜੀ ਦੇ ਸਰੂਪ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਬੜੇ ਹੀ ਸਤਿਕਾਰ ਸਹਿਤ ਪਹੁੰਚਾਇਆ। ਐੱਸ.ਪੀ ਫਗਵਾੜਾ ਮੁਖਤਿਆਰ ਰਾਏ ਅਤੇ ਥਾਣਾ ਸਿਟੀ ਦੇ ਐੱਸ.ਐੱਸ.ਓ ਅਮਨਦੀਪ ਨਾਹਰ ਪੁਲਿਸ ਪਾਰਟੀ ਨਾਲ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਹਕਮ ਸਿੰਘ ਨੇ ਦੱਸਿਆ ਕਿ ਇਸ ਘਟਨਾਂ ਨਾਲ ਸਮੂਹ ਸਿੱਖ ਸੰਗਤਾਂ ਦੇ ਹਿਰਦੇ ਬਲੂਦਰੇ ਗਏ ਹਨ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਉਨਾਂ ਦੇ ਘਰ ਵਿੱਚ ਕੋਈ ਬਿਰਧ ਸਰੂਪ ਪਏ ਹਨ ਤਾਂ ਉਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੁੂੰ ਸੂਚਿਤ ਕਰ ਤਾਂ ਕਮੇਟੀ ਬੜੇ ਹੀ ਆਦਰ ਸਹਿਤ ਬਿਰਧ ਹੋਏ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਜਾਏਗੀ। ਉਧਰ ਸਿੱਖ ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਆਲੇ ਦੁਆਲੇ ਜੋ ਸੀ.ਸੀ.ਟੀ.ਵੀ ਲੱਗੇ ਹਨ ਉਨਾਂ ਦੀ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।ਉਨਾਂ ਆਖਿਆ ਕਿ ਪੁਲਿਸ ਵੱਲੋਂ ਫਗਵਾੜਾ ਵਿਖੇ ਵਾਪਰੀ ਪਹਿਲੀ ਘਟਨਾਂ ਦੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਨਹੀ ਕੀਤਾ ਗਿਆ। ਉਧਰ ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ ਫਗਵਾੜਾ ਮੁਖਤਿਆਰ ਰਾਏ ਨੇ ਦੱਸਿਆ ਕਿ ਪੁਲਿਸ ਵੱਲੋਂ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ ਖੰਗਾਲੇ ਜਾ ਰਹੇ ਹਨ ਤੇ ਜਲਦ ਹੀ ਇਸ ਮਾਮਲੇ ਨੂੰ ਹੱਲ ਕੀਤਾ ਜਾਵੇਗਾ।ਉਨਾਂ ਨਾਲ ਹੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਕਿਸੇ ਦੇ ਘਰ ਸ਼੍ਰੀ ਗੁਟਕਾ ਸਾਹਿਬ ਸਾਹਿਬ ਦੇ ਬਿਰਧ ਸਰੂਪ ਪਏ ਹਨ ਜਾ ਫਿਰ ਗੁਰੂਆਂ ਪੀਰਾਂ ਦੀ ਫੋਟੌਆ ਪਈਆ ਹਨ ਉਹ ਇਸ ਦੀਆਂ ਜਗਾਵਾਂ ਤੇ ਸੁੱਟਣ ਦੀ ਬਜਾਏ ਗੁਰਦੁਆਰਾ ਸਾਹਿਬ ਵਿਖੇ ਜਾ ਮੰਦਰਾਂ ਵਿੱਚ ਪਹੁੰਚਾਉਣ ਤਾਂ ਜੋ ਸੰਗਤਾਂ ਦੇ ਦਿਲਾਂ ਨੂੰ ਠੇਸ ਨਾਲ ਪਹੁੰਚੇ।