ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ (Republic Day 2023) ਮਨਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜਧਾਨੀ ਦਿੱਲੀ ‘ਚ ਕਰਤਵ ਪੱਥ ‘ਤੇ ਤਿਰੰਗਾ ਲਹਿਰਾਇਆ। ਇਸ ਦੌਰਾਨ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਗਣਤੰਤਰ ਦਿਵਸ ਸਮਾਰੋਹ ਵਿੱਚ ਦੇਸ਼ ਦੀ ਅਗਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਧਾਨੀ ਦੇ ਹਰ ਚੌਕ ‘ਤੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਰਾਸ਼ਟਰਪਤੀ ਮੁਰਮੂ ਨੇ ਗਣਤੰਤਰ ਦਿਵਸ ਦੀ ਪਰੇਡ ਮੌਕੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਸਾਰੀਆਂ ਮਹਿਲਾ ਟੁਕੜੀਆਂ ਦੀ ਸਲਾਮੀ ਲਈ। 27 ਏਅਰ ਡਿਫੈਂਸ ਮਿਜ਼ਾਈਲ ਰੈਜੀਮੈਂਟ, ‘ਅੰਮ੍ਰਿਤਸਰ ਏਅਰਫੀਲਡ’ ਦੀ ਆਕਾਸ਼ ਮਿਜ਼ਾਈਲ ਪ੍ਰਣਾਲੀ ਦੀ ਅਗਵਾਈ ਕੈਪਟਨ ਸੁਨੀਲ ਦਸ਼ਰਥ ਅਤੇ 512 ਲਾਈਟ ਏਡੀ ਮਿਜ਼ਾਈਲ ਰੈਜੀਮੈਂਟ (SP) ਦੇ ਲੈਫਟੀਨੈਂਟ ਚੇਤਨਾ ਸ਼ਰਮਾ ਕਰ ਰਹੇ ਹਨ।