ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 26 ਜਨਵਰੀ ਦਾ ਦਿਨ ਇੱਕ ਦੇਸ਼ ਦੇ ਰੂਪ ਵਿੱਚ ਸਾਰੇ ਨਾਗਰਿਕਾਂ ਦੇ ਲਈ ਬੇਹੱਦ ਅਹਿਮ ਹੈ, ਕਿਉਂਕਿ ਇਸ ਦਿਨ ਹੀ ਸਾਨੂੰ ਦੇਸ਼ ਦਾ ਸੰਵਿਧਾਨ ਮਿਲਿਆ ਸੀ। ਇਸੇ ਸਿਲਸਿਲੇ ਵਿੱਚ ਪੀਐੱਮ ਮੋਦੀ ਨੇ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਦੇਸ਼ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਢੇਰ ਸਾਰੀਆਂ ਵਧਾਈਆਂ। ਇਸ ਵਾਰ ਦਾ ਇਹ ਮੌਕਾ ਇਸ ਲਈ ਵੀ ਖਾਸ ਹੈ, ਕਿਉਂਕਿ ਇਸ ਨੂੰ ਅਸੀਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਦੌਰਾਨ ਮਨਾ ਰਹੇ ਹਨ। ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਸੀਂ ਇੱਕਜੁੱਟ ਹੋ ਕੇ ਅੱਗੇ ਵਧੀਏ, ਇਹੀ ਕਾਮਨਾ ਹੈ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੌਰਾਨ CM ਮਾਨ ਨੇ ਟਵਿੱਟਰ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ’’ਦੁਨੀਆ ਦੇ ਵੱਡੇ ਲੋਕਤੰਤਰਾਂ ਵਿੱਚ ਸ਼ੁਮਾਰ ਸਾਡਾ ਭਾਰਤ… ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ RepublicDay ਦੀਆਂ ਵਧਾਈਆਂ। ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕ-ਹਕੂਕਾਂ ਦੀ ਰਾਖੀ ਕਰਦਾ ਹੈ…ਪਰਮਾਤਮਾ ਕਰੇ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ…ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ।’’