ਮੱਧ ਪ੍ਰਦੇਸ਼ ਦੇ ਮੋਰੇਨਾ ‘ਚ ਹਵਾਈ ਫੌਜ ਦੇ ਦੋ ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ। ਦੋਵਾਂ ਨੇ ਗਵਾਲੀਅਰ ਦੇ ਏਅਰਫੋਰਸ ਬੇਸ ਤੋਂ ਉਡਾਣ ਭਰੀ ਸੀ। ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ ‘ਤੇ ਪਹੁੰਚ ਗਿਆ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਮਿਲੀ ਜਾਣਕਾਰੀ ਮੁਤਾਬਿਕ ਜਹਾਜ਼ ਨੂੰ ਉਡਾਉਣ ਵਾਲੇ ਦੋਵੇਂ ਪਾਇਲਟਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਦੋਵੇਂ ਖਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਦੋਵਾਂ ਜਹਾਜ਼ਾਂ ਨੇ ਅਭਿਆਸ ਲਈ ਗਵਾਲੀਅਰ ਏਅਰਬੇਸ ਤੋਂ ਉਡਾਣ ਭਰੀ ਸੀ। ਰੱਖਿਆ ਮੰਤਰੀ ਨੇ ਇਸ ਘਟਨਾ ਨੂੰ ਲੈ ਕੇ ਹਵਾਈ ਫੌਜ ਮੁਖੀ ਨਾਲ ਗੱਲ ਕੀਤੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹੈਰਾਨੀ ਦੀ ਗੱਲ ਹੈ ਕਿ ਦੋਵੇਂ ਜਹਾਜ਼ ਇਕੱਠੇ ਕ੍ਰੈਸ਼ ਹੋ ਗਏ ਸੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਜਹਾਜ਼ ਹਵਾ ਵਿੱਚ ਆਪਸ ਵਿਚ ਟਕਰਾ ਗਏ ਸੀ। ਇਹੀ ਕਾਰਨ ਹੈ ਕਿ ਇਹ ਜੈੱਟ ਕਰੈਸ਼ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਸਾਢੇ ਪੰਜ ਵਜੇ ਵਾਪਰਿਆ।