ਚਰਨਜੀਤ ਚੰਨੀ ਸਮੇਤ 90 ਵਿਧਾਇਕਾਂ ਤੋਂ ਵਾਪਸ ਮੰਗੇ ਕਾਰ ਪਾਰਕਿੰਗ ਦੇ ਸਟਿੱਕਰ

ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ 90 ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ ਸਟਿੱਕਰ ਵਾਪਸ ਲਈ ਪੱਤਰ ਜਾਰੀ ਕੀਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪੱਤਰ ਵਿਚ ਕਿਹਾ ਕਿ ਨਿੱਜੀ ਅਤੇ ਸਰਕਾਰੀ ਵਾਹਨਾਂ ਦੀ ਪਾਰਕਿੰਗ ਲਈ ਜਾਰੀ ਕੀਤੇ ਗਏ ਸਟਿੱਕਰ 15 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ। ਕਾਬਿਲੇਗੌਰ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਵੱਲੋਂ ਵਿਧਾਇਕ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵਾਹਨਾਂ ਦੀ ਪਾਰਕਿੰਗ ਲਈ ਪੱਤਰ ਜਾਰੀ ਕੀਤੇ ਗਏ ਸਨ। ਇਨ੍ਹਾਂ ਸਟਿੱਕਰਾਂ ਦੀ ਦੁਰਵਰਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਟਿੱਕਰ ਵਾਪਸ ਮੰਗੇ ਗਏ ਹਨ। ਇਨ੍ਹਾਂ ਵਿਚ 90 ਫ਼ੀਸਦੀ ਵਿਧਾਇਕ ਕਾਂਗਰਸ ਨਾਲ ਸਬੰਧ ਹਨ। ਗੌਰਤਲਬ ਹੈ ਕਿ ਵਿਧਾਨ ਸਭਾ ਵਿਧਾਇਕ ਦੇ ਤੌਰ ਉਤੇ ਸਟਿੱਕਰ ਜਾਰੀ ਕਰਦੀ ਸੀ।

Leave a Reply

Your email address will not be published. Required fields are marked *