ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ, ਦੇਰ ਰਾਤ ਪੁਲਿਸ ਨੂੰ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਮੁਲਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਜਿਹੇ ‘ਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੀ ਪੀਸੀਆਰ ਵੈਨ ਨੂੰ ਰਾਤ ਕਰੀਬ 12:05 ਵਜੇ ਇੱਕ ਕਾਲ ਆਈ। ਇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਨੇ ਫੋਨ ਨੰਬਰ ਦੇ ਆਧਾਰ ‘ਤੇ ਕਾਲ ਕਰਨ ਵਾਲੇ ਦੀ ਪਛਾਣ ਕੀਤੀ। ਇਸ ਤੋਂ ਬਾਅਦ ਜਦੋਂ ਪੁਲਿਸ ਉਸ ਫੋਨ ਕਰਨ ਵਾਲੇ ਤੱਕ ਪਹੁੰਚੀ ਤਾਂ ਪਤਾ ਲੱਗਾ ਕਿ ਫੋਨ ਕਰਨ ਵਾਲਾ 38 ਸਾਲ ਦਾ ਹੈ। ਧਮਕੀ ਦੇਣ ਵਾਲਾ ਵਿਅਕਤੀ ਮੁੰਡਕਾ ਦਾ ਰਹਿਣ ਵਾਲਾ ਹੈ। ਉਸਦਾ ਨਾਮ ਜੈ ਪ੍ਰਕਾਸ਼ ਹੈ ਅਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਉਸ ਦਾ ਗੁਲਾਬੀ ਬਾਗ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਫਿਲਹਾਲ ਪੁਲਿਸ ਦੀ ਟੀਮ ਉਸ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।