ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਸਥਿਤ ਮਸ਼ਹੂਰ ਹਿੰਦੂ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕੈਨੇਡਾ ‘ਚ ਰਹਿੰਦੇ ਭਾਰਤੀ ਭਾਈਚਾਰੇ ‘ਚ ਭਾਰੀ ਰੋਸ ਹੈ। ਇਸ ‘ਤੇ ਟੋਰਾਂਟੋ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਬਰੈਂਪਟਨ ਦੇ ਪ੍ਰਸਿੱਧ ਗੌਰੀ ਸ਼ੰਕਰ ਮੰਦਰ ਦੀ ਭੰਨਤੋੜ ਅਤੇ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਘਟਨਾ ਦੀ ਨਿਖੇਧੀ ਕੀਤੀ।ਕੈਨੇਡੀਅਨ ਅਧਿਕਾਰੀ ਫਿਲਹਾਲ ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਦੱਸ ਦੇਈਏ ਕਿ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹਮਲੇ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਪਿਛਲੇ ਸਾਲ ਜੁਲਾਈ ‘ਚ ਵੀ ਕੈਨੇਡਾ ‘ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਸਨ। ਖਾਲਿਸਤਾਨ ਸਮਰਥਕਾਂ ਵੱਲੋਂ ਕੈਨੇਡਾ ‘ਚ ਭਾਰਤੀ ਭਾਈਚਾਰੇ ‘ਤੇ ਹਮਲਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਨੇ ਕੈਨੇਡਾ ਸਰਕਾਰ ਕੋਲ ਉਠਾਇਆ ਹੈ। ਕੈਨੇਡਾ ਵਿੱਚ ਹੀ ਨਹੀਂ ਸਗੋਂ ਆਸਟਰੇਲੀਆ ਵਿੱਚ ਵੀ ਤਿੰਨ ਹਿੰਦੂ ਮੰਦਰਾਂ ਵਿੱਚ ਭੰਨਤੋੜ ਕਰਨ ਅਤੇ ਉਨ੍ਹਾਂ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ਦੀਆਂ ਘਟਨਾਵਾਂ ਵਾਪਰੀਆਂ ਹਨ।