ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਪਹੁੰਚਣਗੇ। ਇਸ ਦੌਰਾਨ ਸੀਐੱਮ ਮਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਸਿਟੀ ਸਟੇਸ਼ਨ ਤੋਂ ਸਪੈਸ਼ਲ ਰੇਲ ਗੱਡੀ ਨੂੰ 1:50 ਵਜੇ ਰਵਾਨਾ ਕੀਤੀ ਜਾਵੇਗੀ। ਦੱਸ ਦਈਏ ਕਿ ਡੇਰਾ ਬੱਲਾਂ ਵੱਲੋਂ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਪੈਸ਼ਲ ਰੇਲ ਗੱਡੀ ਨੂੰ ਰਵਾਨਾ ਹੁੰਦੀ ਹੈ। ਬੀਤੇ ਦਿਨ ਡੀਸੀ ਵੱਲੋਂ ਤਿਆਰੀਆਂ ਜਾਇਜਾ ਲਿਆ ਗਿਆ ਹੈ ਅਤੇ ਡੇਰਾ ਬੱਲਾਂ ਕਮੇਟੀ ਦੇ ਪ੍ਰਬੰਧਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਸਮਾਮਗ ਨੂੰ ਸਫਲ ਬਣਾਉਣ ਦੇ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ। ਕਾਬਿਲੇਗੌਰ ਹੈ ਕਿ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਸੀ ਜਿਸ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨਗੇ।