ਸ਼੍ਰੀ ਗੁਰੂ ਰਵਿਦਾਸ ਮਹਰਾਜ ਜੀ ਦੇ ਜੈਕਾਰਿਆਂ ਨਾਲ ਗੰੂਜਿਆਂ ਸ਼ਹਿਰ ਫਗਵਾੜਾ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਦੇਸ਼ ਭਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਮਿਤੀ 5 ਫਰਵਰੀ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਫਗਵਾੜਾ ਵਿਖੇ ਸ਼ੋ੍ਰਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਤੋਂ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਦੀ ਰਵਾਨਗੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਅੱਗੇ ਅਰਦਾਸ ਕਰਨ ਉਪਰੰਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਐੱਸ.ਸੀ.ਐੱਸ.ਟੀ ਕਮਿਸ਼ਨ ਦੇ ਕੌਮੀ ਚੈਅਰਮੇਨ ਵਿਜੇ ਸਾਂਪਲਾ, ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਫਗਵਾੜਾ ਦੇ ਇੰਚਾਰਜ ਸ. ਜੁਗਿੰਦਰ ਸਿੰਘ ਮਾਨ, ਜਥੇਦਾਰ ਸਰਵਨ ਸਿੰਘ ਕੁਲਾਰ ਫਾਸਟਵੇ ਫਗਵਾੜਾ ਦੈ ਮੈਨਜਿੰਗ ਡਾਇਰੈਕਟਰ ਸ. ਹਰਮਿੰਦਰ ਸਿੰਘ ਬਸਰਾ ਤੋਂ ਇਲਾਵਾ ਸੰਤਾਂ ਮਹਾਂਪੁਰਸ਼ਾ ਵੱਲੋਂ ਕੀਤੀ ਗਈ। ਇਹ ਸ਼ੋਭਾ ਯਾਤਰਾ ਚੱਕ ਹਕੀਮ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੱੁਖ ਬਜਾਰਾਂ ਵਿੱਚੋਂ ਹੁੰਦੀ ਹੋਈ ਵਾਪਿਸ ਮੰਦਰ ਵਿਖੇ ਸਮਾਪਤ ਹੋਈ। ਇਸ ਦੋਰਾਨ ਜਿੱਥੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਾਲੀ ਪਾਲਕੀ ਨੂੰ ਬਹੁਤ ਹੀ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ ਉਥੇ ਹੀ ਸੰਗਤਾਂ ਪਿੱਛੇ ਪਿੱਛੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾਂ ਦਾ ਗੁਨਗਾਨ ਕਰਦੀਆਂ ਹੋਈਆਂ ਨਾਲ ਨਾਲ ਚੱਲ ਰਹੀਆਂ ਸਨ। ਜਦ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਣ ਕਾਲ ਨਾਲ ਸੰਬਧਿਤ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਸਨ। ਇਸ ਸ਼ੌਭਾ ਯਾਤਰਾ ਦਾ ਜਿੱਥੇ ਕਿ ਥਾਂ ਥਾਂ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਦੋਰਾਨ ਸੰਗਤਾਂ ਵੱਲੋਂ ਰਾਸਤੇ ਵਿੱਚ ਡੀ.ਜੇ ਲਗਾ ਕੇ ਜਿੱਥੇ ਲੰਗਰ ਲਗਾਏ ਗਏ ਉਥੇ ਹੀ ਕਮੇਟੀ ਵੱਲੋਂ ਸਹਿਯੋਗੀਆਂ ਅਤੇ ਆਏ ਹੋਏ ਮਹਿਮਾਨਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਬਜਾਰਾਂ ਵਿੱਚ ਇਸ ਸੋਭਾ ਯਾਤਰਾ ਦੇ ਸਵਾਗਤ ਲਈ ਸਵਾਗਤੀ ਗੇਟ ਬਣਾਉਦੇ ਹੋਏ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਵੀ ਲਗਾਏ ਗਏ ਜਦ ਕਿ ਫਗਵਾੜਾ ਪੁਲਿਸ ਦੇ ਜਵਾਨਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਾਲੀ ਪਾਲਕੀ ਨੂੰ ਸਲਾਮੀ ਵੀ ਦਿੱਤੀ ਗਈ। ਇਸ ਦੋਰਾਨ ਸ਼ੂਗਰ ਮਿਲ ਚੌਂਕ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਰਾਏ ਦੀ ਅਗਵਾਈ ਹੇਠ ਕਿਸਾਨ ਆਗੂਆਂ ਵੱਲੋਂ ਸ਼ੋਭਾ ਯਾਤਰਾ ਦਾ ਸਵਾਗਤ ਕਰਦਿਆ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਸ਼ੋਭਾ ਯਾਤਰਾ ਵਿੱਚ ਪਹੁੰਚ ਕੇ ਮੱਥਾ ਟੇਕਿਆ ਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੋਕੇ ਬੁਲਾਰਿਆ ਨੇ ਜਿੱਥੇ ਸਮੂਹ ਦੇਸ਼ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ।

Leave a Reply

Your email address will not be published. Required fields are marked *