ਅਮਰੀਕਾ ਪਿਛਲੇ ਸਾਲ 24 ਫਰਵਰੀ ਤੋਂ ਜਾਰੀ ਰੂਸ-ਯੂਕਰੇਨ ਜੰਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਨੇ ਅੱਜ ਕਿਹਾ ਕਿ ਯੂਕਰੇਨ ਯੁੱਧ ਨੂੰ ਰੋਕਣ ਲਈ ਅਜੇ ਵੀ ਸਮਾਂ ਹੈ। ਅਮਰੀਕਾ ਦੀ ਨਜ਼ਰ ਹੁਣ ਭਾਰਤ ਦੇ ਪ੍ਰਧਾਨ ਮੰਤਰੀ (PM Modi) ਉਤੇ ਹੈ। ਅਮਰੀਕਾ ਦਾ ਮੰਨਣਾ ਹੈ ਕਿ ਪੀਐਮ ਮੋਦੀ ਯੂਕਰੇਨ ਅਤੇ ਰੂਸ ਵਿਚਾਲੇ ਦੁਸ਼ਮਣੀ ਨੂੰ ਖਤਮ ਕਰ ਸਕਦੇ ਹਨ। ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੁੱਧ ਰੋਕਣ ਲਈ ਮਨਾ ਸਕਦੇ ਹਨ। ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਜੌਨ ਕਿਰਬੀ (John Kirby) ਤੋਂ ਪੁੱਛਿਆ ਗਿਆ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਨੂੰ ਰੋਕਣ ਜਾਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੂੰ ਮਨਾਉਣ ਲਈ ਬਹੁਤ ਦੇਰ ਹੋ ਗਈ ਹੈ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਜੌਨ ਕਿਰਬੀ ਨੇ ਕਿਹਾ, ‘ਮੈਂ ਪੀਐਮ ਮੋਦੀ ਦੀਆਂ ਕੋਸ਼ਿਸ਼ਾਂ ਵਿੱਚ ਦਿਲਚਸਪੀ ਰੱਖਦਾ ਹਾਂ। ਪੀਐਮ ਮੋਦੀ ਪੁਤਿਨ ਨੂੰ ਮਨਾ ਸਕਦੇ ਹਨ। ਯੂਕਰੇਨ ਅਤੇ ਰੂਸ ਵਿਚਾਲੇ ਦੁਸ਼ਮਣੀ ਖਤਮ ਕਰਨ ਦੇ ਕਿਸੇ ਵੀ ਯਤਨ ਦਾ ਸੰਯੁਕਤ ਰਾਜ ਅਮਰੀਕਾ ਸਵਾਗਤ ਕਰੇਗਾ। ਮੈਨੂੰ ਲੱਗਦਾ ਹੈ ਕਿ ਪੁਤਿਨ ਕੋਲ ਅਜੇ ਵੀ ਜੰਗ ਨੂੰ ਰੋਕਣ ਦਾ ਸਮਾਂ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਨੇ ਕਿਹਾ, “ਸਾਨੂੰ ਲੱਗਦਾ ਹੈ ਕਿ ਯੁੱਧ ਅੱਜ ਖਤਮ ਹੋ ਸਕਦਾ ਹੈ…ਅੱਜ ਹੀ ਖਤਮ ਹੋਣਾ ਚਾਹੀਦਾ ਹੈ।” ਇਹ ਬਿਆਨ ਮਾਸਕੋ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਮੁਲਾਕਾਤ ਤੋਂ ਇੱਕ ਦਿਨ ਬਾਅਦ ਆਇਆ ਹੈ। ਉਨ੍ਹਾਂ ਅੱਗੇ ਕਿਹਾ, “ਯੂਕਰੇਨ ਦੇ ਲੋਕਾਂ ਨਾਲ ਜੋ ਕੁਝ ਹੋ ਰਿਹਾ ਹੈ, ਉਸ ਲਈ ਵਲਾਦੀਮੀਰ ਪੁਤਿਨ ਜ਼ਿੰਮੇਵਾਰ ਹੈ ਅਤੇ ਉਹ ਇਸ ਨੂੰ ਹੁਣ ਰੋਕ ਸਕਦਾ ਸੀ ਪਰ ਇਸ ਦੀ ਬਜਾਏ, ਉਹ ਮਿਜ਼ਾਈਲਾਂ ਦੀ ਬਾਰਿਸ਼ ਕਰ ਰਿਹਾ ਹੈ।