ਅੰਮ੍ਰਿਤਸਰ, 22 ਮਈ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕਿਸਾਨ ਵਿਰੋਧੀ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ, ਜਿਸ ਨੂੰ ਲੈ ਕੇ ਉਨ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 26 ਮਈ ਨੂੰ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ।