ਨਵੀਂ ਦਿੱਲੀ, 22 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ‘ਚ 18+ ਉਮਰ ਵਾਲਿਆਂ ਲਈ ਕੋਰੋਨਾ ਵੈਕਸੀਨ ਦਾ ਕੱਲ੍ਹ ਤੱਕ ਦਾ ਸਟਾਕ ਬਚਿਆ ਹੈ ਤੇ ਕੱਲ੍ਹ ਤੋਂ 18+ ਉਮਰ ਵਾਲਿਆਂ ਲਈ ਕੋਰੋਨਾ ਵੈਕਸੀਨੇਸ਼ਨ ਸੈਂਟਰ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਹਰ ਮਹੀਨੇ 80 ਲੱਖ ਕੋਰੋਨਾ ਵੈਕਸੀਨ ਦੀ ਜ਼ਰੂਰਤ ਹੈ ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।