ਦਿੱਲੀ ‘ਚ ਵਿਵਾਦਤ ਸ਼ਰਾਬ ਨੀਤੀ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਗ੍ਰਹਿ ਮੰਤਰਾਲੇ ਨੇ ਫੀਡਬੈਕ ਯੂਨਿਟ ਰਾਹੀਂ ਜਾਸੂਸੀ ਕਰਨ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਹਾਲ ਹੀ ਵਿਚ ਸੀਬੀਆਈ ਨੇ ਦਿੱਲੀ ਸਰਕਾਰ ਦੀ ‘ਫੀਡਬੈਕ ਯੂਨਿਟ’ ‘ਤੇ ਜਾਸੂਸੀ ਦਾ ਦੋਸ਼ ਲਗਾਉਂਦੇ ਹੋਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਮਗਰੋਂ ਗ੍ਰਹਿ ਮੰਤਰਾਲੇ ਨੇ ਸੀਬੀਆਈ ਨੂੰ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।