ਅਜਨਾਲਾ ’ਚ ਪੁਲਿਸ ਥਾਣੇ ਦੇ ਬਾਹਰ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਭਾਈ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਭਾਈ ਤੂਫਾਨ ਤੇ ਇਕ ਹੋਰ ਸਾਥੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਭਾਈ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ ਹਨ। ਦੱਸ ਦਈਏ ਕਿ ਅਜਨਾਲਾ ਥਾਣੇ ’ਤੇ ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਕਬਜ਼ਾ ਕਰ ਲਿਆ ਗਿਆ ਹੈ। ਥਾਣੇ ਦੇ ਅੰਦਰ ਸਮਰਥਕ ਵੜ ਗਏ ਅਤੇ ਉਨ੍ਹਾਂ ਨੇ ਕਬਜ਼ਾ ਕਰ ਲਿਆ। ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਅੰਦਰ ਭਾਈ ਅੰਮ੍ਰਿਤਪਾਲ ਦੇ ਨਾਲ ਬੈਠਕ ਕੀਤੀ ਗਈ। ਮੌਕੇ ’ਤੇ ਅਜਨਾਲਾ ਦੇ ਐਸਪੀ ਵੀ ਪਹੁੰਚ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਿਕ ਭਾਈ ਅੰਮ੍ਰਿਤਪਾਲ ਵੱਲੋਂ ਪੁਲਿਸ ਨੂੰ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਨਾਲ ਹੀ ਹੁਣ ਸਮਰਥਕਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਅਤੇ ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਦੇ ਕਾਰਨ ਕਈ ਪੁਲਿਸ ਜ਼ਖਮੀ ਹੋ ਗਏ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਵੀ ਭੰਨਿਆ ਗਿਆ । ਇਹ ਮਾਰਚ ਪਿੰਡ ਜੱਲ਼ੂਪੁਰ ਖੇੜਾ ਤੋਂ ਸ਼ੁਰੂ ਹੋ ਕੇ ਅਜਨਾਲਾ ਪੁੱਜ ਗਿਆ। ਇਸ ਮਾਰਚ ਦੀ ਅਗਵਾਈ ਪੰਜ ਪਿਆਰਿਆਂ ਕਰ ਰਹੇ ਹਨ। ਹੌਲੀ-ਹੌਲੀ ਇਹ ਕਾਫ਼ੀ ਅਜਨਾਲਾ ਥਾਣੇ ਵੱਲ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ। ਕਿਸੇ ਅਣਹੋਣੀ ਘਟਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਵਿਚ ਪਹਿਲਾਂ ਹੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।