ਸਾਲ 2016 ਵਿਚ ਅਕਾਲੀ-ਭਾਜਪਾ ਸਰਕਾਰ ਵੇਲੇ ਕਰੋੜਾਂ ਦੀ ਲਾਗਤ ਨਾਲ ਬਣੇ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਦੀ ਦਿੱਖ ਬਦਲਣ ਲੱਗੀ ਹੈ। ਇਸ ਟੁੱਟੇ ਹੋਏ ਗੇਟ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਦਾ ਕੰਮ ਸੰਤ ਬਾਬਾ ਕਸ਼ਮੀਰ ਸਿੰਘ ਸੰਪ੍ਰਦਾਇ ਕਾਰ ਸੇਵਾ ਭੂਰੀਵਾਲਿਆਂ ਨੇ ਸੰਭਾਲ ਲਿਆ ਹੈ। ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਦੇ ਆਲੇ-ਦੁਆਲੇ ਫੁੱਲਾਂ ਦੇ ਬੂਟੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬਾਬਾ ਜੀ ਦੇ ਸੇਵਾਦਾਰ ਭਾਈ ਅਮਰਜੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਗੇਟ ਦੇ ਆਲੇ ਦੁਆਲੇ ਵੱਖ-ਵੱਖ ਸੁੰਦਰ ਅਤੇ ਔਸ਼ਧੀ ਵਾਲੇ ਪੌਦੇ ਲਗਾਏ ਜਾ ਰਹੇ ਹਨ। ਬਾਬਾ ਜੀ ਸਫ਼ਾਈ ਦਾ ਵੀ ਧਿਆਨ ਰੱਖਣਗੇ। ਖ਼ਾਸ ਗੱਲ ਇਹ ਹੈ ਕਿ ਗੇਟ ਦੇ ਦੋਵੇਂ ਮੋਰਚਿਆਂ ‘ਤੇ ਵਾਤਾਵਰਨ, ਸਫ਼ਾਈ, ਨਸ਼ਾ ਮੁਕਤੀ ਅਤੇ ਸ਼ਹਿਰ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਬੋਰਡ ਵੀ ਲਗਾਏ ਗਏ ਹਨ ਤਾਂ ਜੋ ਬਾਹਰੋਂ ਆਉਣ ਵਾਲਿਆਂ ਨੂੰ ਸ਼ਹਿਰ ਬਾਰੇ ਜਾਣਕਾਰੀ ਮਿਲ ਸਕੇ। ਇਸ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰ ਸੇਵਾ ਭੂਰੀਵਾਲਿਆਂ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਦਾ ਬੀੜਾ ਚੁੱਕਿਆ ਹੈ।