ਅਜਨਾਲਾ ਕੋਰਟ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ : ਐਸਐਸਪੀ ਸਤਿੰਦਰ ਸਿੰਘ

ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਕੀਤੇ ਗਏ  ਰੋਸ ਪ੍ਰਦਰਸ਼ਨ ਮਗਰੋਂ ਅਜਨਾਲਾ ਅਦਾਲਤ ਨੇ ਭਾਈ ਅੰਮ੍ਰਿਪਾਲ ਸਿੰਘ ਦੇ ਸਾਥੀ ਭਾਈ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਐਸਐਸਪੀ ਸਤਿੰਦਰ ਸਿੰਘ  ਨੇ ਅਦਾਲਤ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਨਾਲਾ ਕੋਰਟ  ਨੇ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਅਗਲੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ ਅਤੇ ਅੱਜ ਹੀ ਉਸ ਨੂੰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਜਨਾਲਾ ਵਿਚ ਸਥਿਤੀ ਪੂਰੇ ਕੰਟਰੋਲ ਹੇਠ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਮੈਂਬਰੀ ਸਿੱਟ (SIT) ਦਾ ਗਠਨ ਕਰ ਦਿੱਤਾ ਗਿਆ ਹੈ। ਸਿੱਟ ਦੀ ਜਾਂਚ ਮਗਰੋਂ ਅਗਲੀ ਰਣਨੀਤੀ ਹੋਵੇਗੀ। ਐਸਐਸਪੀ ਅੰਮ੍ਰਿਤਸਰ ਦਿਹਾਤੀ, ਸਤਿੰਦਰ ਸਿੰਘ ਨੇ ਕਿਹਾ ਕਿਹਾ, ”ਲਵਪ੍ਰੀਤ ਤੂਫਾਨ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਤੋਂ ਸਾਬਤ ਹੁੰਦਾ ਹੈ ਕਿ ਉਹ ਮੌਕੇ ਉਪਰ ਮੌਜੂਦ ਨਹੀਂ ਸੀ। ਅਸੀਂ ਉਸ ਨੂੰ ਅਦਾਲਤ ‘ਚ ਪੇਸ਼ ਕਰ ਰਹੇ ਹਾਂ। ਅਜਨਾਲਾ ਪੁਲਿਸ ਸਟੇਸ਼ਨ ‘ਚ ਸਾਵਧਾਨੀ ਦੇ ਤੌਰ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।” ਇਸੇ ਦੌਰਾਨ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ ਜਿੱਥੇ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋਈ ਸੀ। ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੇ ਸਮਰਥਕਾਂ ਸਮੇਤ ਥਾਣਾ ਅਜਨਾਲਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਸੀ। ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਉਸਦੇ ਪੈਰੋਕਾਰਾਂ ਨਾਲ ਗੱਲਬਾਤ ਤੋਂ ਬਾਅਦ ਪੰਜਾਬ ਪੁਲਿਸ ਨੇ ਅਦਾਲਤ ਦਾ ਰੁਖ ਕੀਤਾ ਅਤੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ।

Leave a Reply

Your email address will not be published. Required fields are marked *