ਤਰਨ ਤਾਰਨ ਤੋਂ ਕਾਂਗਰਸ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੈਅਰਮੇਨ ਮੇਜਰ ਸਿੰਘ ਧਾਲੀਵਾਲ ਦਾ ਦਿਨ ਦਿਹਾੜੇ ਹੀ ਹਮਲਾਵਰਾਂ ਵੱਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਹਮਲਾਵਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ। ਫਿਲਹਾਲ ਪੁਲਿਸ ਵੱਲੋਂ ਇਸ ਕਤਲ ਦੀ ਵਾਰਦਾਤ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਨਜਦੀਕ ਲੱਗੇ ਸੀ.ਸੀ.ਟੀ.ਵੀ ਖੰਗਾਲੇ ਜਾ ਰਹੇ ਹਨ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਘਟਨਾਂ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ।