ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਮੁੱਖ ਮੰਤਰੀ ਕੇਜਰੀਵਾਲ ਨੇ ਦੋਵਾਂ ਦਾ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ। ਮਨੀਸ਼ ਸਿਸੋਦੀਆ ਕੋਲ ਕਈ ਵਿਭਾਗਾਂ ਦੀ ਜ਼ਿੰਮੇਵਾਰੀ ਸੀ। ਸਤੇਂਦਰ ਜੈਨ ਦੇ ਜੇਲ੍ਹ ਜਾਣ ਤੋਂ ਬਾਅਦ ਉਨ੍ਹਾਂ ਦੇ ਵਿਭਾਗ ਦਾ ਕੰਮ ਮਨੀਸ਼ ਸਿਸੋਦੀਆ ਹੀ ਦੇਖ ਰਹੇ ਸਨ। ਦਿੱਲੀ ਸਰਕਾਰ ਦੇ 33 ਵਿਭਾਗਾਂ ਵਿਚੋਂ 18 ਵਿਭਾਗਾਂ ਦੀ ਜ਼ਿੰਮੇਵਾਰੀ ਮਨੀਸ਼ ਸਿਸੋਦੀਆ ਕੋਲ ਸੀ। ਸਤੇਂਦਰ ਜੈਨ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹਨ। ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਬਾਅਦ ਤੋਂ ਵਿਰੋਧੀ ਦਲ ਕੇਜਰੀਵਾਲ ਸਰਕਾਰ ‘ਤੇ ਪੂਰੀ ਤਰ੍ਹਾਂ ਤੋਂ ਹਮਲਾਵਰ ਹੋ ਗਏ ਸਨ। ਸਤੇਂਦਰ ਜੈਨ ਸਿਹਤ ਮੰਤਰੀ ਦੇ ਅਹੁਦੇ ‘ਤੇ ਸਨ। ਦੋਵਾਂ ਦੇ ਅਸਤੀਫੇ ਨੂੰ ਲੈ ਕੇ ਦਿੱਲੀ ਤੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਸ ਨਾਲ ਕੰਮ ਨਹੀਂ ਰੁਕਣਗੇ ਤੇ ਭਾਜਪਾ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋਵੇਗੀ। ਦੋਵੇਂ ਮੰਤਰੀਆਂ ਦੇ ਅਸਤੀਫੇ ਦੇ ਬਾਅਦ ਭਾਜਪਾ ਸਾਂਸਦ ਮਨੋਜ ਤਿਵਾੜੀ ਨੇ ਸੀਐੱਮ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ। ਮਨੋਜ ਤਿਵਾਰ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਜ਼ਬਰਦਸਤ ਫਟਕਾਰ ਨਾਲ ਆਮ ਆਦਮੀ ਪਾਰਟੀ ਦੀ ਨੀਂਦ ਟੁੱਟੀ। ਆਖਿਰਕਾਰ ਮਨੀਸ਼ ਸਿਸੋਦੀਆ ਤੇ ਸਤੇਂਰ ਜੈਨ ਨੂੰ ਅਸਤੀਫਾ ਦੇਣਾ ਹੀ ਪਿਆ।

Leave a Reply

Your email address will not be published. Required fields are marked *