ਅਜਨਾਲਾ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦਾ ਤਬਾਦਲਾ ਕਰਨ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਨੌਨਿਹਾਲ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ ਤੇ ਦੂਜੇ ਪਾਸੇ ਜਸਕਰਨ ਸਿੰਘ ਨੂੰ ਆਈਜੀ ਇੰਟੈਲੀਜੈਂਸ ਵਜੋਂ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਸਾਥੀ ਤੂਫਾਨ ਨੂੰ ਪੁਲਿਸ ਹਿਰਾਸਤ ਵਿਚ ਛੁਡਵਾਉਣ ਦੌਰਾਨ ਹਿੰਸਾ ਹੋ ਗਈ ਸੀ ਤੇ ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ ਹੈ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 16 ਆਈਪੀਐੱਸ ਅਧਿਕਾਰੀਆਂ ਸਣੇ 2 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਹਨ।