ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕਰ ਸਕਦੇ ਹਨ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਭਲਕੇ 3.30 ਵਜੇ ਗ੍ਰਹਿ ਮੰਤਰਾਲੇ ਵਿੱਚ ਮੁਲਾਕਾਤ ਹੋ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ। ਦੱਸ ਦੇਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਸਰਹੱਦੀ ਇਲਾਕਾ ਹੋ ਕੇ ਸੁਰੱਖਿਆ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।