ਹਾਊਸਿੰਗ ਅਤੇ ਅਰਬਨ ਵਿਕਾਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਦੇ 12 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਦਫ਼ਤਰੀ ਕੰਮ ਵਿੱਚ ਕੁਤਾਹੀ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਨਿਰਦੇਸ਼ ਦਿੱਤੇ ਹਨ। ਮੰਤਰੀ ਵੱਲੋਂ ਮੰਗਲਵਾਰ ਨੂੰ ਐਨਓਸੀ ਦੇ ਮੁੱਦੇ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਅਧਿਕਾਰੀ ਦੇਰੀ ਨਾਲ ਪਹੁੰਚੇ ਸੀ। ਇਸ ਤਰ੍ਹਾਂ ਦਾ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਾਂ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਪ੍ਰਤੀ ਮਾਨਯੋਗ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਮੰਤਰੀ ਨੇ ਸਮੂਹ ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।