ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਕੱਕੜ ਮਾਜਰਾ ਪਿੰਡ ਨੇੜੇ ਸ਼ੁੱਕਰਵਾਰ ਨੂੰ ਇੱਕ ਟਰੱਕ ਅਤੇ ਬੱਸ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 15 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇ ‘ਤੇ ਕੱਕੜ ਮਾਜਰਾ ਪਿੰਡ ਨੇੜੇ ਵਾਪਰੀ। ਬੱਸ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਹਿਮਾਚਲ ਪ੍ਰਦੇਸ਼ ਦੇ ਬੱਦੀ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਕੱਕੜ ਮਾਜਰਾ ਵਿਖੇ ਬੱਸ ਵਿੱਚੋਂ ਤਿੰਨ ਸਵਾਰੀਆਂ ਹੇਠਾਂ ਉਤਰ ਰਹੀਆਂ ਸਨ ਕਿ ਟਰੱਕ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀਆਂ ਨੂੰ ਅੰਬਾਲਾ ਸ਼ਹਿਰ ਅਤੇ ਨਰਾਇਣਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਬੱਸ ‘ਚ ਸਵਾਰ ਜ਼ਿਆਦਾਤਰ ਲੋਕ ਨਿਰਮਾਣ ਦਾ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਸਨ। ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ 6 ਲਾਸ਼ਾਂ ਨੂੰ ਨਰਾਇਣਗੜ੍ਹ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਅਤੇ 2 ਲਾਸ਼ਾਂ ਨੂੰ ਪੰਚਕੂਲਾ ਦੇ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਅੰਬਾਲਾ ਸ਼ਹਿਰ ਅਤੇ ਨਰਾਇਣਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਬੱਸ ‘ਚ ਸਵਾਰ ਜ਼ਿਆਦਾਤਰ ਲੋਕ ਨਿਰਮਾਣ ਦਾ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਸਨ। ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।