ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪਹਿਲਾ ਦਿਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਹਾਲਾਂਕਿ ਕਾਂਗਰਸ ਵੱਲੋਂ ਹੰਗਾਮਾ ਕਰਨ ‘ਤੇ ਕੁੱਝ ਦੇਰ ਰਾਜਪਾਲ ਨੂੰ ਆਪਣਾ ਭਾਸ਼ਣ ਰੋਕਣਾ ਪਿਆ ਪਰ ਕਾਂਗਰਸ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਸੀਂ ਗਵਰਨਰ ਨੂੰ ਕਿਹਾ ਕਿ ਇਹ ਤੁਹਾਨੂੰ ਗਵਰਨਰ ਹੀ ਨਹੀਂ ਮੰਨਦੇ ਇਹ ਕਹਿੰਦੇ ਹਨ ਕਿ ਅਸੀਂ ਇਲੈਕਟਡ ਹੋਏ ਆ ਤੇ ਤੁਸੀਂ ਸਲੈਕਟਡ ਹੋ। ਕਿਉਂਕਿ ਰਾਜਪਾਲ ਨੇ ਪੱਤਰ ਵਿੱਚ ਪੰਜ ਸਵਾਲ ਪੁੱਛੇ ਹਨ ਪਰ ਸੀਐੱਮ ਨੇ ਕੋਈ ਜਵਾਬ ਨਹੀਂ ਦਿੱਤਾ ਹੈ। ਸੁਪਰੀਮ ਕੋਰਟ ਨੇ ਵੀ ਆਮ ਆਦਮੀ ਪਾਰਟੀ ਦੇ ਸੀਐੱਮ ਭਗਵੰਤ ਮਾਨ ਨੂੰ ਕਿਹਾ ਸੀ ਕਿ ਜਿਹੜਾ ਸਵਾਲ ਗਵਰਨਰ ਤੁਹਾਨੂੰ ਪੁੱਛੇ ਉਸ ਦਾ ਜਵਾਬ ਦੇਣਾ ਹੋਵੇਗਾ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਰਾਜਪਾਲ ਨੇ ਸਵੀਕਾਰ ਕੀਤਾ ਹੈ ਕਿ ਉਹ ਮੌਜੂਦਾ ਸਰਕਾਰ ਨੂੰ ਆਪਣੀ ਸਰਕਾਰ ਨਹੀਂ ਕਹਿਣਗੇ। ਸਰਕਾਰ ਨੇ ਨਸ਼ਿਆਂ ਦੇ ਮੁੱਦੇ ‘ਤੇ ਵਿਸ਼ੇਸ਼ ਮੁਹਿੰਮ ਚਲਾਉਣ ਦੀ ਗੱਲ ਕਹੀ ਹੈ। ਜਦੋਂ ਕਿ ਰਾਜਪਾਲ ਨੇ ਡੀਜੀਪੀ ਅਤੇ ਸੀਐੱਮ ਨਾਲ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਨਸ਼ੇ ਇੰਨੇ ਖੁੱਲ੍ਹੇ ਤੌਰ ‘ਤੇ ਵਿਕਦੇ ਹਨ ਕਿ ਇਹ ਕਰਿਆਨੇ ਦੀਆਂ ਦੁਕਾਨਾਂ ਤੋਂ ਵੀ ਆਮ ਮਿਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਰਾਜਪਾਲ ਨੇ ਸੰਬੋਧਨ ਜ਼ਬਰਦਸਤੀ ਪੜ੍ਹ ਕੇ ਸੁਣਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਖ਼ੂਬ ਹੰਗਾਮਾ ਹੋਇਆ। ਵਿਧਾਨ ਸਭਾ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਕਾਂਗਰਸ ਨੇ ਵਾਕਆਊਟ ਕਰਕੇ ਆਪਣੇ ਤੇਵਰ ਵਿਖਾ ਦਿੱਤੇ ਹਨ। ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ, ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰੱਖੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦਾਂ ਅਨੁਸਾਰ ਸਦਨ ਵਿਚ ਧੱਜੀਆਂ ਉਡਾ ਦੇਣਗੇ। ਸਦਨ ‘ਚ ਪਾਰਟੀ ਦੀ ਹਮਲਾਵਰ ਰਣਨੀਤੀ ਲਈ ਕਾਂਗਰਸ ਵਿਧਾਇਕ ਦਲ ਨੇ ਸੋਮਵਾਰ ਨੂੰ ਵਿਧਾਨ ਸਭਾ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਨੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਤਕਰਾਰ ਦਾ ਮੁੱਦਾ ਚੁੱਕ ਕੇ ਸਰਕਾਰ ਨੂੰ ਬੈਕਫੁੱਟ ‘ਤੇ ਖੜ੍ਹਾ ਕਰ ਦਿੱਤਾ ਹੈ। ਰਾਜਪਾਲ ਅਤੇ ਮੁੱਖ ਮੰਤਰੀ ਦੇ ਸੰਬੰਧਾਂ ਬਾਰੇ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਾਂ ਤਾਂ ਮੁੱਖ ਮੰਤਰੀ ਰਾਜਪਾਲ ਨੂੰ ਵੱਡਾ ਮੰਨਣ ਜਾਂ ਸਪਸ਼ਟੀਕਰਨ ਦੇਣ। ਸੋਮਵਾਰ ਨੂੰ ਵਿਧਾਨ ਸਭਾ ਦੀ ਹੋਣ ਵਾਲੀ ਬੈਠਕ ਤੋਂ ਲੈ ਕੇ ਸੈਸ਼ਨ ਦੇ ਮੁਲਤਵੀ ਹੋਣ ਤੱਕ ਕਾਂਗਰਸ ਨੇ ਆਪਣੀ ਹਮਲਾਵਰ ਰਣਨੀਤੀ ਤੈਅ ਕਰ ਲਈ ਹੈ। ਪਹਿਲਾ ਮੁੱਦਾ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਜਟ ਦਾ ਹੈ। ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਸੰਸਦ ਅਤੇ ਵਿਧਾਨ ਸਭਾਵਾਂ ‘ਚ ਅਜਿਹੀ ਪਰੰਪਰਾ ਰਹੀ ਹੈ ਕਿ ਜਿਸ ਦਿਨ ਬਜਟ ਪੇਸ਼ ਹੁੰਦਾ ਹੈ, ਉਸ ਤੋਂ ਇਕ ਦਿਨ ਬਾਅਦ ਬਜਟ ‘ਤੇ ਬਹਿਸ ਸ਼ੁਰੂ ਹੋ ਜਾਂਦੀ ਹੈ ਪਰ ਪੰਜਾਬ ਵਿੱਚ ਬਜਟ ਪੇਸ਼ ਹੋਣ ਤੋਂ ਬਾਅਦ ਹੀ ਬਹਿਸ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਜਟ ਦੇ ਸੈਂਕੜੇ ਪੰਨਿਆਂ ਨੂੰ ਪੜ੍ਹਨ ਲਈ ਸਮਾਂ ਚਾਹੀਦਾ ਹੈ ਪਰ ਇਸ ਦੇ ਲਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ ਤਾਂ ਇਸ ਤੋਂ ਵਧੀਆ ਬਹਿਸ ਕਿਵੇਂ ਹੋ ਸਕਦੀ ਹੈ? ਇਸ ਸਬੰਧੀ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਪੱਤਰ ਵੀ ਲਿਖਿਆ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਵਿਧਾਨ ਸਭਾ ਦੇ ਸੈਸ਼ਨ ਦੇ ਪ੍ਰਸਤਾਵਿਤ ਪ੍ਰੋਗਰਾਮ ‘ਚ ਬਜਟ ‘ਤੇ ਬਹਿਸ ਲਈ ਸਿਰਫ਼ ਇਕ ਦਿਨ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਦਾ ਨਤੀਜਾ ਪਿਛਲੇ ਸਾਲ ਦੌਰਾਨ ਸਰਕਾਰ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦੀ ਅਨੁਭਵੀ ਚਰਚਾ, ਮਹੱਤਵਪੂਰਨ ਅੰਦਰੂਨੀ ਸਮੱਸਿਆਵਾਂ ਨਾਲ ਸਬੰਧਤ ਉਨ੍ਹਾਂ ਦੀ ਨੀਤੀ ਲਈ ਪੂਰੀ ਤਰ੍ਹਾਂ ਸਹੀ ਨਹੀਂ ਹੋਵੇਗਾ। ਪਿਛਲੀਆਂ ਰਵਾਇਤਾਂ ਅਨੁਸਾਰ ਦੋ ਦਿਨ ਇਸੇ ਲਈ ਰੱਖੇ ਜਾਣੇ ਚਾਹੀਦੇ ਹਨ। ਇਸ ਲਈ ਬਜਟ ‘ਤੇ ਬਹਿਸ ਲਈ ਹੋਰ ਸਮਾਂ ਹੋਣਾ ਚਾਹੀਦਾ ਹੈ। ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲ ਦੇ ਮਾਮਲੇ ‘ਤੇ ਸਦਨ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ‘ਤੇ ਜ਼ਿੰਪਾ ਨੇ ਕਿਹਾ ਕਿ ਉਹ ਸਦਨ ਤੋਂ ਬਾਹਰ ਰਾਜਪਾਲ ਨੂੰ ਕੁਝ ਵੀ ਪੁੱਛ ਸਕਦੇ ਹਨ। ਪਰ ਬਾਜਵਾ ਕੋਲ ਸਰਕਾਰ ਨੂੰ ਸਵਾਲ ਕਰਨ ਲਈ ਕੁਝ ਨਹੀਂ ਸੀ। ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਕਾਂਗਰਸ ‘ਆਪ’ ਦੀ ਇੱਕ ਸਾਲ ਦੀ ਕਾਰਵਾਈ ਤੋਂ ਡਰੀ ਹੋਈ ਹੈ।