ਪਟਿਆਲਾ ‘ਚ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਹੇਠਾਂ ਆਈਆਂ 2 ਲੜਕੀਆਂ

ਪਟਿਆਲਾ ਦੇ ਸਰਹਿੰਦ ਗੇਟ ਚੌਕ ‘ਤੇ ਟਰੱਕ ਨੇ ਐਕਟਿਵਾ ਸਵਾਰ 2 ਲੜਕੀਆਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋਵੇਂ ਲੜਕੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਆਸਪਾਸ ਦੇ ਲੋਕਾਂ ਨੇ ਦੋਵਾਂ ਨੂੰ ਸ਼ਹਿਰ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ। ਇਕ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਘਟਨਾ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਹਿੰਦ ਫਾਟਕ ’ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਇਹ ਹਾਦਸਾ ਕਰਾਸਿੰਗ ਲਾਈਟ ਨੇੜੇ ਵਾਪਰਿਆ। ਦੋ ਲੜਕੀਆਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਨੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਹੈ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਪੁਲਿਸ ਫਰਾਰ ਟਰੱਕ ਡਰਾਈਵਰ ਦੀ ਭਾਲ ਕਰ ਰਹੀ ਹੈ।

Leave a Reply

Your email address will not be published. Required fields are marked *