ਅੰਮ੍ਰਿਤਸਰ, 24 ਮਈ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਕੱਲ੍ਹ ਸਵੇਰੇ 9.30 ਵਜੇ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਆਪਣੇ ਘਰਾਂ ਉੱਪਰ ਕਾਲਾ ਝੰਡਾ ਫਹਿਰਾਉਣਗੇ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਹਰ ਛੱਤ ਉੱਪਰ ਕਾਲਾ ਝੰਡਾ ਫਹਿਰਾਇਆ ਜਾਵੇ।