ਬੀਤੀ ਰਾਤ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਗੋਲੂ ਕਾ ਮੌੜ ਵਿਖੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਟਰੱਕ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋ ਗਈ। ਇਸ ਟੱਕਰ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜ਼ਿਲਕਾ ਰੋਡ ਪਿੰਡ ਗੋਲੂ ਕਾ ਮੌੜ ਉਪਰ ਫਿਰੋਜ਼ਪੁਰ ਸਾਈਡ ਤੋਂ ਫਾਜ਼ਿਲਕਾ ਵੱਲ ਜਾ ਰਹੇ ਟਰੱਕ ਦੇ ਪਿੱਛੇ ਫ਼ਿਰੋਜ਼ਪੁਰ ਸਾਈਡ ਤੋਂ ਹੀ ਆ ਰਿਹਾ ਮੋਟਰਸਾਈਕਲ ਸਵਾਰ ਟਰੱਕ ਦੇ ਪਿੱਛੇ ਜਾ ਵੱਜਿਆ ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਾਗਰ ਵੋਹਰਾ ਪੁੱਤ ਮੁਲਖ ਰਾਜ ਵੋਹਰਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੀ. ਜੇ. ਦਾ ਕੰਮ ਕਰਦਾ ਸੀ ਅਤੇ ਆਪਣਾ ਕੰਮ ਖ਼ਤਮ ਕਰਕੇ ਵਾਪਸ ਆਪਣੇ ਘਰ ਗੁਰੂਹਰਸਹਾਏ ਜਾ ਰਿਹਾ ਸੀ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।