ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਵਿਧਾਨ ਸਭਾ ਪੁੱਜੇ ਹਨ। ਵਿਰੋਧੀ ਧਿਰ ਨੇ ਨੇਤਾ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਨਾਲ ਲੈ ਕੇ ਆਏ । ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ । ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਉਤੇ ਬੈਠ ਗਏ। ਇਸ ਮੌਕੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਇਥੇ ਮਜ਼ਬੂਰੀ ਕਾਰਨ ਆਇਆ ਹਾਂ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਵੱਲ ਇਨਸਾਫ ਲਈ ਵੇਖ ਰਿਹਾ ਸੀ। ਪਰ ਕੋਈ ਇਨਸਾਫ ਨਹੀਂ ਮਿਲ ਰਿਹਾ। ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਕੋਈ ਜਾਂਚ ਨਹੀਂ ਕੀਤੀ ਜਾ ਰਹੀ। ਸਾਡੀ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ। ਹਾਲੇ ਤੱਕ ਕੁਝ ਨਹੀਂ ਹੋਇਆ ਹੈ। ਜੇਲ੍ਹ ਅੰਦਰ ਸਬੂਤ ਨਸ਼ਟ ਕੀਤੇ ਜਾ ਹਨ। ਇਸ ਕੇਸ ਵਿਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਰਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਸਕਿਓਰਿਟੀ ਤੋਂ ਵੀ ਅੱਕ ਗਏ ਹਨ, ਜਦੋਂ ਮਰਜ਼ੀ ਵਾਪਸ ਲੈ ਲਵੋ। ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਅਸਲੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ ।