ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਅੱਜ ਵੀ ਸਦਨ ਚ ਹੰਗਾਮੇ ਦੇ ਆਸਾਰ ਹੈ। ਉੱਥੇ ਹੀ ਦੂਜੇ ਪਾਸੇ ਵਿਧਾਨਸਭਾ ਦੇ ਬਾਹਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ’ਤੇ ਬੈਠ ਗਏ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਰੋਧੀ ਧਿਰ ਦੇ ਆਗੂ ’ਤੇ ਕਈ ਕਾਂਗਰਸੀ ਆਗੂ ਪਹੁੰਚੇ ਹੋਏ ਹਨ। ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮੰਤਰੀ ਕੁਲਦੀਪ ਧਾਲੀਵਾਲ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਧਰਨਾ ਲਾਉਣ ਦੀ ਲੋੜ ਨਹੀਂ ਹੈ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਹਨ। ਉਹ ਜਦੋਂ ਚਾਹੁਣ ਮੁੱਖ ਮੰਤਰੀ ਭਗਵਤੰ ਮਾਨ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮਜ਼ਬੂਰੀ ਕਰਕੇ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਪਿਛਲੇ 10 ਮਹੀਨਿਆਂ ਤੋਂ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਪਰ ਅਜੇ ਤੱਕ ਇਨਸਾਫ ਮਿਲਣ ਦੀ ਉਮੀਦ ਨਹੀਂ ਦਿਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਦੱਸ ਦਈਏ ਕਿ ਮੂਸੇਵਾਲੇ ਦੇ ਮਾਪਿਆਂ ਵੱਲੋਂ ਮਾਮਲੇ ’ਚ ਸ਼ਾਮਲ ਮਾਸਟਰਮਾਇੰਡ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜਦੋਂ ਤੱਕ ਬਜਟ ਇਜਲਾਸ ਚੱਲਦੇ ਉਸ ਸਮੇਂ ਤੱਕ ਉਹ ਲਗਾਤਾਰ ਧਰਨੇ ’ਤੇ ਬੈਠਣਗੇ।