ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਨੇਤਾਵਾਂ ਦੇ ਬਿਆਨਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ‘ਤੇ ਪੰਜਾਬ ਦੀ ਸਥਿਤੀ ਕਿਤੇ ਬੇਹਤਰ ਹੈ। ਇਥੇ ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਜਗ੍ਹਾ ਕਾਂਗਰਸ ਤੇ ਭਾਜਪਾ ਨੇਤਾਵਾਂ ਨੂੰ ਆਪਣੀ ਸਰਕਾਰਾਂ ਵਾਲੇ ਸੂਬਿਆਂ ਦੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਕਿ ਉਹ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਤੋਂ ਕਿਤੇ ਹੇਠਾਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖੇਗੀ ਤੇ ਕਿਸੇ ਨੂੰ ਵੀ ਇਸ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਾਲ ਪੰਜਾਬ ਆਉਣ ਵਾਲੇ 6 ਮਹੀਨਿਆਂ ਦੌਰਾਨ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਛਾਣ ਸਥਾਪਤ ਕਰੇਗਾ। ਰਵਾਇਤੀ ਸਿਆਸੀ ਪਾਰਟੀਆਂ ਦੇ ਜਨ-ਵਿਰੋਧੀ ਸਟੈਂਡ ਬਾਰੇ ਯਾਦ ਕਰਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਗੱਦਾਰ ਹਨ, ਜੋ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫਾਦਾਰ ਨਹੀਂ ਰਹੇ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਿਹੜੇ ਲੋਕਾਂ ਨੇ SYL ਸਮਝੌਤੇ ‘ਤੇ ਦਸਤਖਤ ਕਤੇ ਸਨ, ਉਨ੍ਹਾਂ ਦੇ ਹਰਿਆਣਾ ਵਿਚ ਵੱਡੇ ਰਿਜ਼ਾਰਟ ਹਨ ਜਦੋਂ ਕਿ ਚਾਂਦੀ ਦੀ ਕੱਸੀ ਦੇ ਨਾਲ ਕੰਮ ਕਰਨ ਵਾਲੇ ਅੱਜ ਖੁਦ ਨੂੰ ਪਾਣੀਆਂ ਦੇ ਰੱਖਿਅਕ ਕਹਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂਦੀ ਖਾਤਰ ਸੂਬੇ ਦੇ ਹਿੱਤਾਂ ਨੂੰ ਅਣਦੇਖਿਆ ਕੀਤਾ ਹੈ। CM ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਸੀਬੀਆਈ ਤੇ ਈਡੀ ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਤੇ ਬੇਖੌਫ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਮਗੇ। ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਆਜ਼ਾਦੀ ਤੋਂ ਹਿਲਾਂ ਦੇ ਦੌਰ ਵਿਚ ਅੰਗਰੇਜ਼ਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਤੇ ਫਿਰ ਆਜ਼ਾਦੀ ਦੇ ਬਾਅਦ ਦੇ ਦੌਰ ਵਿਚ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਨਾਲ ਬਰਬਾਦ ਕੀਤਾ, ਉਹ ਉਨ੍ਹਾਂ ‘ਤੇ ਸਵਾਲ ਚੁੱਕ ਰਹੇ ਹਨ।