ਭਗਵੰਤ ਮਾਨ ਸਰਕਾਰ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਆਪ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਐਲਾਨਾਂ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ (Punjab Budget 2023) ਗਿਣਵਾਈਆਂ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਵਿੱਚ ਮੁਹੱਲਾ ਕਲੀਨਿਕਾਂ ਵਿੱਚ 10 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲ ਆਫ ਐਮੀਨੈਂਸ ਸ਼ੁਰੂ ਕਰਨ ਜਾ ਰਹੇ ਹਾਂ। ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਘੱਟ ਕਰਨ ਲਈ ਉਨ੍ਹਾਂ ਨੂੰ ਇੱਥੇ ਨੌਕਰੀਆਂ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਪੰਜਾਬ ਵਿੱਚ 90 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਸਸਤੀ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ‘ਆਪ’ ਸਰਕਾਰ ਨੇ ਖੇਤੀ ਵਿਭਿੰਨਤਾ ਲਈ ਨਵੇਂ ਕਦਮ ਚੁੱਕੇ ਹਨ। ਇਸ ਵਾਰ ਦਾ ਬਜਟ ਖੇਤੀ ਵਿੱਚ ਨਵੀਂ ਕ੍ਰਾਂਤੀ ਲਿਆਵੇਗਾ। ਅਸੀਂ ਅਕਤੂਬਰ 2022 ਵਿੱਚ 6ਵੇਂ ਤਨਖਾਹ ਕਮਿਸ਼ਨ ਦੀ ਕਿਸ਼ਤ ਜਾਰੀ ਕੀਤੀ ਸੀ। ਪੰਜਾਬ ਦਾ ਮੌਜੂਦਾ ਸਾਲ ਲਈ ਜੀਐਸਡੀਪੀ 6 ਲੱਖ 38 ਹਜ਼ਾਰ 23 ਕਰੋੜ ਹੈ। ਉਨ੍ਹਾਂ ਕਿਹਾ ਕਿ ‘ਸਿੱਖਿਆ ਅਤੇ ਸਿਹਤ ਨੂੰ ਮਜਬੂਤ ਕਰ ਰਹੇ ਹਾਂ। ਹੁਣ ਤੱਕ 26,797 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।