ਚੰਡੀਗੜ੍ਹ, 24 ਮਈ – ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ MeToo ਮਾਮਲੇ ‘ਤੇ ਬੋਲਦਿਆ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਹੋਈ ਹੈ ਜਿਨ੍ਹਾਂ ਨੇ ਮਾਮਲੇ ਨੂੰ ਲੈ ਕੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਚਰਨਜੀਤ ਚੰਨੀ ਉਨ੍ਹਾਂ ਨੂੰ ਨਾ ਦੱਸਣ ਕਿ ਉਨ੍ਹਾਂ ਨੇ ਕੀ ਕਰਨਾ ਹੈ।