ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੱਲੋਂ ਰਾਜਭਵਨ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ 15 ਤੋਂ ਸ਼ੁਰੂ ਕੀਤਾ ਜਾਵੇਗਾ। ਕਾਂਗਰਸ ਵੱਲੋਂ ਇਹ ਰੋਸ ਪ੍ਰਦਰਸ਼ਨ ਅਡਾਨੀ ਅਤੇ ਬੀਜੇਪੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚਲੋ ਰਾਜ ਭਵਨ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਦੱਸ ਦਈਏ ਕਿ ਕਾਂਗਰਸ ਪਾਰਟੀ ਲਗਾਤਾਰ ਭਾਜਪਾ ‘ਤੇ ਅਡਾਨੀ ਦਾ ਸਮਰਥਨ ਕਰਨ ਅਤੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਇਲਜ਼ਾਮ ਲਾਉਂਦੀ ਰਹੀ ਹੈ। ਦੂਜੇ ਪਾਸੇ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਲਏ ਗਏ ਹਨ। ਕੁਝ ਹੀ ਦੇਰ ਬਾਅਦ ਕਾਂਗਰਸ ਪਾਰਟੀ ਰਾਜ ਭਵਨ ਵੱਲ ਕੂਚ ਕਰੇਗੀ।