TET ਪੇਪਰ ਲੀਕ ਮਾਮਲੇ ‘ਚ CM ਮਾਨ ਦੀ ਕਾਰਵਾਈ, 2 ਅਧਿਕਾਰੀਆਂ ਨੂੰ ਕੀਤਾ ਸਸਪੈਂਡ

ਟੈੱਟ ਪੇਪਰ ਲੀਕ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਦੋ ਅਧਿਕਾਰੀਆਂ ਨੂੰ 24 ਘੰਟੇ ਦੇ ਅੰਦਰ ਸਸਪੈਂਡ ਕਰਨ ਦਾ ਨਿਰਦੇਸ਼ ਦਿੱਤਾ ਹੈ ਤੇ ਮੁਲਜ਼ਮਾਂ ਨੂੰ ਤਤਕਾਲ ਗ੍ਰਿਫਤਾਰ ਕਰਨ ਦਾ ਹੁਕਮ ਵੀ ਜਾਰੀ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ.ਹਰਦੀਪ ਸਿੰਘ ਤੇ ਇਲੈਕਟ੍ਰਾਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋ. ਡਾ. ਰਵਿੰਦਰ ਸਿੰਘ ਸਾਹਨੀ ਨੂੰ ਤਤਕਾਲ ਪ੍ਰਭਾਵ ਨਾਲ ਸਸਪੈਂਡ ਕੀਤਾ ਗਿਆ ਹੈ। ਦੂਜੇ ਪਾਸੇ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੀਈਟੀ ਪ੍ਰੀਖਿਆ ਵਿਚ ਗੜਬੜੀ ਕਰਨ ਵਾਲੇ ਦੋਸ਼ੀਆਂ ਨੂੰ ਤਤਕਾਲ ਗ੍ਰਿਫਤਾਰ ਕਰ ਨਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਤੋਂ ਇਸ ਅਪਰਾਧ ਦੇ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਨੂੰ ਕਿਹਾ ਤਾਂ ਕਿ ਕੋਈ ਹੋਰ ਅਜਿਹਾ ਕਰਨ ਬਾਰੇ ਨਾ ਸੋਚੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਤੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। CM ਮਾਨ ਨੇ ਕਿਹਾ ਕਿ ਲੋਕਾਂ ਨੂੰ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਕਾਫੀ ਉਮੀਦਾਂ ਹਨ ਤੇ ਇਸ ਭਰੋਸੇ ਨੂੰ ਠੇਸ ਪਹੁੰਚਾਉਣ ਦੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦ ਸਲਾਖਾਂ ਦੇ ਪਿੱਛੇ ਲਿਆਂਦਾ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਪ੍ਰੀਖਿਆ ਨੂੰ ਲੈ ਕੇ ਕਿਸੇ ਵੀ ਪ੍ਰਕਾਰ ਦੀ ਚੂਕ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉੁਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਪ੍ਰਭਾਵਸ਼ਾਲੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *