ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿਚ ਹਾਈ ਕੋਰਟ ਨੇ ਫੈਕਟਰੀ ਮਾਲਕਾਂ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਫੈਕਟਰੀ ’ਚੋਂ ਈਥੇਨੋਲ ਬਾਹਰ ਲਿਜਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਹੁਕਮ ਜਾਰੀ ਕੀਤੇ ਹਨ, ਜਿਸ ਵਿਚ ਫੈਕਟਰੀ ਵਿਚੋਂ ਈਥੇਨੋਲ ਬਾਹਰ ਲਿਜਾਉਣ ਵੇਲੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਦਰਅਸਲ ਫੈਕਟਰੀ ਮਾਲਕਾਂ ਨੇ ਦਲੀਲ ਦਿੱਤੀ ਸੀ ਕਿ ਫੈਕਟਰੀ ਵਿਚ ਘਾਤਕ ਈਥਾਨੌਲ ਹੈ ਅਤੇ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਬਹੁਤ ਨੁਕਸਾਨ ਹੋ ਸਕਦਾ ਹੈ। ਅਜਿਹੇ ‘ਚ ਉਹਨਾਂ ਨੂੰ ਇਸ ਈਥਾਨੋਲ ਨੂੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਸੀ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਉਹਨਾਂ ਨੂੰ ਫੈਕਟਰੀ ਦੇ ਅੰਦਰ ਅਤੇ ਬਾਹਰ ਜਾਣ ਨਹੀਂ ਦਿੱਤਾ ਜਾ ਰਿਹਾ।