ਪੰਜਾਬ ਪੁਲਿਸ ਦੀ ਵਿਸ਼ੇਸ਼ ਅਪੀਲ : ਸੂਬੇ ਵਿੱਚ ਅਮਨ-ਕਾਨੂੰਨ ਦੀ ਗਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਦੇ ਕੰਮਕਾਜ ਵਿੱਚ ਦਖਲ ਨਾ ਦਿੱਤਾ ਜਾਵੇ । ਦਰਅਸਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਨੇ ਜਿਨ੍ਹਾਂ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ।ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਦੇ ਮਲਸੀਆ ਤੋਂ ਫਰਾਰ ਹੋ ਗਿਆ ਸੀ। ਹੁਣ ਸਾਹਮਣੇ ਆ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਸ਼ਾਹਕੋਟ ਵਿਖੇ ਲੁਕਿਆ ਹੋਇਆ ਹੈ ਜਿਸ ਨੂੰ ਪੁਲਿਸ ਵੱਲੋਂ ਘੇਰ ਲਿਆ ਗਿਆ ਹੈ । ਜਲਦ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ । ਅਜਿਹੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਸੂਚਨਾ ਨਾ ਫੈਲਾਈ ਜਾ ਸਕੇ । ਸੂਤਰਾਂ ਦੇ ਮੁਤਾਬਕ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਵੱਲੋਂ ਕਿਸੇ ਗੁਪਤ ਸਥਾਨ ’ਤੇ ਰੱਖਿਆ ਗਿਆ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਤੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ । ਤੁਹਾਨੂੰ ਦੱਸ ਦਈਏ ਕਿ ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਰਾਮਪੁਰਾ ਫੂਲ ਦੇ ਮਮਦੋਤ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ ।ਪਰ ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ ।ਜਿਥੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਹੈ ਅਤੇ ਕਿਸੇ ਵੀ ਵੇਲੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕੀਤੀ ਜਾ ਸਕਦੀ ਹੈ ।ਪੰਜਾਬ ਪੁਲਿਸ ਦੀ ਵਿਸ਼ੇਸ਼ ਅਪੀਲ : ਸੂਬੇ ਵਿੱਚ ਅਮਨ-ਕਾਨੂੰਨ ਦੀ ਗਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਦੇ ਕੰਮਕਾਜ ਵਿੱਚ ਦਖਲ ਨਾ ਦਿੱਤਾ ਜਾਵੇ । ਦਰਅਸਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਨੇ ਜਿਨ੍ਹਾਂ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ।ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਦੇ ਮਲਸੀਆ ਤੋਂ ਫਰਾਰ ਹੋ ਗਿਆ ਸੀ। ਹੁਣ ਸਾਹਮਣੇ ਆ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਸ਼ਾਹਕੋਟ ਵਿਖੇ ਲੁਕਿਆ ਹੋਇਆ ਹੈ ਜਿਸ ਨੂੰ ਪੁਲਿਸ ਵੱਲੋਂ ਘੇਰ ਲਿਆ ਗਿਆ ਹੈ । ਜਲਦ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ । ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ । ਅਜਿਹੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਸੂਚਨਾ ਨਾ ਫੈਲਾਈ ਜਾ ਸਕੇ । ਸੂਤਰਾਂ ਦੇ ਮੁਤਾਬਕ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਵੱਲੋਂ ਕਿਸੇ ਗੁਪਤ ਸਥਾਨ ’ਤੇ ਰੱਖਿਆ ਗਿਆ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਤੋਂ ਪੁਲਿਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ । ਤੁਹਾਨੂੰ ਦੱਸ ਦਈਏ ਕਿ ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਰਾਮਪੁਰਾ ਫੂਲ ਦੇ ਮਮਦੋਤ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ ।ਪਰ ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ ।ਜਿਥੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਹੈ ਅਤੇ ਕਿਸੇ ਵੀ ਵੇਲੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕੀਤੀ ਜਾ ਸਕਦੀ ਹੈ ।