ਸੰਗਰੂਰ, 25 ਮਈ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ਉੱਪਰ ਚੱਲ ਰਹੇ ਕਿਸਾਨ ਸੰਘਰਸ਼ ਨੂੰ 6 ਮਹੀਨੇ ਪੂਰੇ ਹੋ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ‘ਤੇ ਕਾਲਾ ਦਿਵਸ ਮਨਾਉਣ ਦੀ ਦਿੱਤੇ ਗਏ ਸੱਦੇ ‘ਤੇ ਸੰਗਰੂਰ ਦੇ ਕਸਬਾ ਸਦੌੜ ਅਤੇ ਆਸ ਪਾਸ ਦੇ ਪਿੰਡਾਂ ‘ਚ ਲੋਕਾਂ ਨੇ ਆਪਣੇ ਘਰਾਂ ਅਤੇ ਦੁਕਾਨਾਂ ਉੱਪਰ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜਾਹਰ ਕੀਤਾ।