ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਤੁਰਤ ਬਾਅਦ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਥੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਗਿਣਤੀ ਹੋਵੇਗੀ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਇਸੇ ਕਰਕੇ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਕਾਂਗਰਸ ਪਾਰਟੀ ਨੇ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਸੀ।