ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ।ਜਿਥੇ ਇੱਕ ਪਾਸੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦਾ ਹਵਾਲਾ ਦੇ ਕੇ ਪਾਰਟੀ ਵਿਚੋਂ ਕੱਢ ਦਿੱਤਾ ਹੈ।ਉਥੇ ਹੀ ਦੂਜੇ ਪਾਸੇ ਆਮ ਆਦਮੌ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਤੋਂ ਇਲਾਵਾ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੌਜੂਦਗੀ ਵਿੱਚ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ । ਤੁਹਾਨੂੰ ਦੱਸ ਦਈਏ ਕਿ ਬੁੱਧਵਾਰ ਸਵੇਰ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਹਾਲਾਂਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਤੇ ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਦੇ ਇਸ ਕਦਮ ਕਾਰਨ ਕਾਂਗਰਸੀ ਆਗੂ ਕਾਫੀ ਨਾਰਾਜ਼ ਸਨ।