ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲਾਂਕਿ ਇਸ ਗੀਤ ਉਤੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ ਤੇ ਸਰਕਾਰ ਨੇ ਇਸ ਨੂੰ ਬੈਨ ਵੀ ਕਰ ਦਿੱਤਾ ਸੀ। ਇਸ ਤੋਂ ਬਾਅਦ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਵ ਉਤੇ ਸਿੱਧੂ ਮੂਸੇਵਾਲਾ ਦਾ ਦੂਸਰਾ ਗੀਤ ’ਵਾਰ’ ਵੀ ਲਾਂਚ ਹੋਇਆ। ਮਰਹੂਮ ਪੰਜਾਬੀ ਗਾਇਕ ਨੇ ਇਹ ਗੀਤ ਪੰਜਾਬ ਦੇ ਮਹਾਨ ਯੋਧੇ ਹਰੀ ਸਿੰਘ ਨਲੂਆ ਉਤੇ ਗਾਇਆ ਗਿਆ ਸੀ।ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ ਗੀਤ ਮੇਰਾ ਨਾਂ (MERA NA) ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ। ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ।