ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ , 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ-ਧਾਲੀਵਾਲ

ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਸਿਵਲ ਸਕੱਤਰੇਤ ’ਚ ਬੈਠਕ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਜ਼ਾਰਤ ਦੀ ਬੈਠਕ ’ਚ ਅਹਿਮ ਮੁੱਦਿਆ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।  ਨਾਲ ਹੀ ਮੀਟਿੰਗ ਦੌਰਾਨ ਕੁਝ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਜਲੰਧਰ  ਲੋਕ ਸਭਾ ਜ਼ਿਮਨੀ ਚੋਣ ਆਉਣ ਵਾਲੀਆਂ ਹਨ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸੀਐੱਮ ਮਾਨ ਵੱਲੋਂ ਜਲੰਧਰ ਉਪ ਚੋਣ ਕਰਵਾਉਣ ਲਈ ਕੋਈ ਵੀ ਫੈਸਲਾ ਲਾਗੂ ਕੀਤਾ ਜਾ ਸਕਦਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਬੈਮੌਸਮੀ ਮੀਂਹ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੇ ਲਈ ਮੁਆਵਾਜ਼ਾ ਰਾਸ਼ੀ ਦਾ ਐਲਾਨ ਵੀ ਕੀਤਾ ਗਿਆ ਹੈ।

Leave a Reply

Your email address will not be published. Required fields are marked *