ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜਿਆ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਮੁੱਖ ਦਫ਼ਤਰ ਬੁਲਾਇਆ ਹੈ। ਵਿਜੀਲੈਂਸ ਚੰਨੀ ਖਿਲਾਫ ਵਿਜੀਲੈਂਸ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ। ਵਿਜੀਲੈਂਸ ਨੇ ਚੰਨੀ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਤੁਰੰਤ ਬਾਅਦ ਕੈਨੇਡਾ ਚਲੇ ਗਏ ਸਨ। ਉਹ 8 ਮਹੀਨਿਆਂ ਤੋਂ ਵੱਧ ਸਮੇਂ ਤੱਕ ਉੱਥੇ ਰਿਹਾ। ਉਸ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਸੀ ਕਿ ਭਾਰਤ ਆਉਂਦੇ ਹੀ ਉਸ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ।