ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ‘ਤੋਂ ਬਾਅਦ ਗੁਰੂਘਰ ਸ੍ਰੀ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਜੀ ਦਾ ਅਜਾਇਬ ਘਰ ਸਿੱਖ ਸੰਗਤਾਂ ਨੂੰ ਤੋਹਫ਼ੇ ਵਜੋਂ ਦਿੱਤਾ ਹੈ। ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਅਜਾਇਬ ਘਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਏ ਜਾ ਰਹੇ ਪੰਜ ਪਿਆਰਾ ਪਾਰਕ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪਾਰਕ ਵਿੱਚ ਲਗਾਏ ਜਾ ਰਹੇ ਰੁੱਖ ਅਤੇ ਪੌਦੇ ਉਹ ਸਾਰੇ ਹਨ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜ਼ਿਕਰ ਹੈ। ਭਗਵੰਤ ਮਾਨ ਨੇ ਕਿਹਾ ਕਿ ਰੋਪੜ ਚਮਕੌਰ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਦੇ ਖੇਤਰ ਨੂੰ ਸੈਰ-ਸਪਾਟੇ ਦੇ ਦ੍ਰਿਸ਼ਟੀਕੋਣ ਤੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ ਕਿ ਸੈਲਾਨੀ ਇੱਥੇ ਆ ਕੇ ਰੁਕਣ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਕੁੱਲੂ ਮਨਾਲੀ, ਮਾਤਾ ਨੈਨਾ ਦੇਵੀ ਆਦਿ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲਿਆਂ ਨੂੰ ਖਾਲਸੇ ਦੀ ਪਵਿੱਤਰ ਧਰਤੀ ਵੱਲ ਖਿੱਚਿਆ ਜਾਵੇਗਾ।