ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬਟਾਲਾ ਰੇਲਵੇ ਸਟੇਸ਼ਨ ’ਤੇ ਲਗਾਏ ਗਏ ਪੋਸਟਰ

ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਦੇ ਚਲਦਿਆਂ ਬਟਾਲਾ ਰੇਲਵੇ ਸਟੇਸ਼ਨ ’ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਅੰਮ੍ਰਿਤਪਾਲ ਸਿੰਘ ਬਾਰੇ ਸੂਚਨਾ ਦੇਣ ਵਾਲੇ ਨੂੰ ਪੁਲਿਸ ਵਲੋਂ ਇਨਾਮ ਦਿੱਤਾ ਜਾਵੇਗਾ। ਪੁਲਿਸ ਨੇ ਸੂਚਨਾ ਦੇਣ ਲਈ ਮੋਬਾਈਲ ਨੰਬਰ 88378-83836, 82880-75736 ਜਾਰੀ ਕੀਤਾ ਹੈ। ਪੋਸਟਰ ’ਤੇ ਲਿਖਿਆ ਗਿਆ ਹੈ ਕਿ, “ਉਕਤ ਤਸਵੀਰ ਅੰਮ੍ਰਿਤਪਾਲ ਸਿੰਘ ਦੀ ਹੈ ਜੋ ਵੱਖ-ਵੱਖ ਕੇਸਾਂ ਵਿਚ ਪੁਲਿਸ ਨੂੰ ਲੋੜੀਂਦਾ ਹੈ। ਜਿਸ ਕਿਸੇ ਨੂੰ ਵੀ ਇਸ ਬਾਰੇ ਜਾਣਕਾਰੀ ਹੋਵੇ, ਉਹ ਹੇਠ ਲਿਖੇ ਨੰਬਰਾਂ ’ਤੇ ਸੂਚਿਤ ਕਰੇ। ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਨਾਮ ਗੁਪਤ ਰੱਖਿਆ ਜਾਵੇਗਾ। ਮੋਬਾਈਲ ਨੰਬਰ 88378-83836, 82880-75736”। ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਦਾ ਕਹਿਣਾ ਹੈ ਕਿ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਥਾਵਾਂ ਉੱਤੇ ਵੀ ਇਹ ਪੋਸਟਰ ਲਗਾਏ ਗਏ ਹਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਸੋਮਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਫੜਿਆ ਗਿਆ ਸੀ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ ‘ਤੇ ਕਾਰਵਾਈ ਕਰ ਰਹੀਆਂ ਸਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲਿਸ ਨੂੰ ਛੇ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ।

Leave a Reply

Your email address will not be published. Required fields are marked *