ਰੂਪਨਗਰ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵਿਜੀਲੈਂਸ ਦੇ ਸ਼ਿਕੰਜੇ ਵਿਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਅਰੋੜਾ ‘ਤੇ ਆਪਣੀ ਹਿਰਾਸਤ ਦੌਰਾਨ ਉਦਯੋਗਿਕ ਪਲਾਟ ਘਪਲੇ ਦਾ ਮਾਮਲਾ ਦਰਜ ਕੀਤਾ ਸੀ। ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਰੋਪੜ ਜੇਲ੍ਹ ਵਿਚੋਂ ਜਮਾਨਤ ’ਤੇ ਬਾਹਰ ਆ ਗਏ ਹਨ। ਇਸ ਦੌਰਾਨ ਉਹਨਾਂ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ। ਸਾਬਕਾ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ 16 ਅਕਤੂਬਰ 2022 ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਸਿਸਟੈਂਟ ਇੰਸਪੈਕਟਰ ਜਨਰਲ (ਏਆਈਜੀ) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹਨਾਂ ਨੇ ਏਆਈਜੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚੋਂ ਆਪਣਾ ਨਾਂ ਕੱਢਣ ਲਈ ਇਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।

Leave a Reply

Your email address will not be published. Required fields are marked *