ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ (PPS Rajjit Singh dismissed ) ਕੀਤਾ ਜਾਂਦਾ ਹੈ ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।