ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਕੇਂਦਰੀ ਜਾਂਚ ਏਜੰਸੀ ਐੱਨਆਈਏ ਦੀ ਟੀਮ ਕੱਲ੍ਹ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਬਠਿੰਡਾ ਦੇ ਕੇਂਦਰੀ ਜੇਲ੍ਹ ਪਹੁੰਚੀ ਸੀ, ਜਿਥੇ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲਿਜਾਇਆ ਗਿਆ ਸੀ। ਇਸ ਮੌਕੇ ਜੇਲ੍ਹ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਤੇ ਕਾਗਜ਼ੀ ਕਾਰਵਾਈ ਪੂਰੀ ਕਰਨ ਮਗਰੋਂ ਐੱਨਆਈਏ ਦੀ ਟੀਮ ਇੱਕ ਮਾਮਲੇ ਵਿੱਚ ਪੁੱਛ-ਪੜਤਾਲ ਕਰਨ ਲਈ ਬਿਸ਼ਨੋਈ ਨੂੰ ਲੈ ਕੇ ਕੌਮੀ ਰਾਜਧਾਨੀ ਵੱਲ ਰਵਾਨਾ ਹੋਈ। ਐੱਨਆਈਏ ਟੀਮ ਨੂੰ ਕਿਸੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਲਾਰੈਂਸ ਬਿਸ਼ਨੋਈ ਲੋੜੀਂਦਾ ਸੀ, ਜਿਸ ਕਰਕੇ ਉਨ੍ਹਾਂ ਉਸ ਦਾ ਰਿਮਾਂਡ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ।