ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਡਾ.ਅਟਵਾਲ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਡਾ.ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇੰਦਰ ਇਕਬਾਲ ਨੂੰ ਜ਼ਿਮਨੀ ਚੋਣਾਂ ਲਈ ਉਮੀਦਵਾਰ ਵੱਜੋਂ ਭਾਜਪਾ ਨੇ ਉਮੀਦਵਾਰ ਵੀ ਐਲਾਨਿਆ ਗਿਆ ਹੈ। ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ।